ਪੰਜਾਬ ਮੰਤਰੀ ਮੰਡਲ ਤੱਕ ਪੁੱਜਿਆ ਕੋਰੋਨਾ – ਇੱਕ ਕੈਬਨਿਟ ਮੰਤਰੀ ਸਮੇਤ ਕਈ ਅਧਿਕਾਰੀ ਕੋਰੋਨਾ ਪਾਜ਼ਿਟਿਵ

ਨਿਊਜ਼ ਪੰਜਾਬ ਚੰਡੀਗੜ੍ਹ ,14 ਜੁਲਾਈ – ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ਿਟਿਵ ਆਈ ਹੈ | ਸੂਤਰਾਂ ਅਨੁਸਾਰ ਉਨ੍ਹਾਂ ਦੇ ਨਾਲ ਕੁਝ ਉੱਚ ਅਧਿਕਾਰੀ ਵੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ | ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ |